1. Home
  2. ਮੌਸਮ

Weather Today: ਪੰਜਾਬ 'ਚ 18 ਜਨਵਰੀ ਤੱਕ Red Alert, 18 ਤੋਂ 22 ਜਨਵਰੀ ਤੱਕ ਮੌਸਮ ਸਾਫ਼, ਆਉਂਦੇ 5 ਦਿਨਾਂ ਦੀ Weather Updates ਇੱਥੇ ਪੜ੍ਹੋ

ਮੌਸਮ ਵਿਭਾਗ ਨੇ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਸ਼ਹਿਰਾਂ 'ਚ ਕੋਲਡ ਡੇਅ ਵਰਗੇ ਹਾਲਾਤ ਬਣ ਰਹੇ ਹਨ, ਜਿਸਦੇ ਚਲਦਿਆਂ ਬੁੱਧਵਾਰ ਨੂੰ ਔਰੇਂਜ ਅਲਰਟ ਅਤੇ ਵੀਰਵਾਰ-ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ 17 ਅਤੇ 18 ਜਨਵਰੀ ਨੂੰ ਅਤੇ ਉੱਤਰਾਖੰਡ 'ਚ 18 ਜਨਵਰੀ ਨੂੰ ਕਿਤੇ-ਕਿਤੇ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

Gurpreet Kaur Virk
Gurpreet Kaur Virk
ਪੰਜਾਬ ਤੋਂ ਦਿੱਲੀ ਤੱਕ ਰੈੱਡ ਅਲਰਟ

ਪੰਜਾਬ ਤੋਂ ਦਿੱਲੀ ਤੱਕ ਰੈੱਡ ਅਲਰਟ

Weather Forecast: ਪੂਰੇ ਉੱਤਰ ਭਾਰਤ 'ਚ ਕੜਾਕੇ ਦੀ ਠੰਡ ਜਾਰੀ ਹੈ। ਠੰਡ ਅਤੇ ਸੰਘਣੀ ਧੁੰਦ ਕਾਰਨ ਨਾ ਸਿਰਫ ਰੇਲ ਅਤੇ ਸੜਕੀ ਯਾਤਰਾ, ਸਗੋਂ ਹਵਾਈ ਯਾਤਰਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਦਿੱਲੀ 'ਚ ਠੰਡ ਦੀ ਹਾਲਤ ਅਜਿਹੀ ਬਣੀ ਹੋਈ ਹੈ ਕਿ ਮੰਗਲਵਾਰ ਨੂੰ ਲਗਾਤਾਰ ਚੌਥੇ ਦਿਨ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਤੋਂ ਹੇਠਾਂ ਰਿਹਾ।

ਫਿਲਹਾਲ, ਮੌਸਮ ਵਿਭਾਗ ਨੇ ਧੁੱਪ ਨਿਕਲਣ ਕਾਰਨ ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋਣ ਦੀ ਉਮੀਦ ਜਤਾਈ ਹੈ, ਪਰ ਧੁੰਦ ਦੀ ਸਥਿਤੀ ਬਣੀ ਰਹਿਣ ਦੀ ਵੀ ਗੱਲ ਕਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਹਰਿਆਣਾ, ਪੰਜਾਬ ਵਿੱਚ ਅਗਲੇ ਦੋ-ਤਿੰਨ ਦਿਨਾਂ ਤੱਕ ਕੜਾਕੇ ਦੀ ਠੰਡ ਦੇਖਣ ਨੂੰ ਮਿਲ ਸਕਦੀ ਹੈ।

ਪੰਜਾਬ 'ਚ ਰੈੱਡ ਅਲਰਟ

ਮੌਸਮ ਵਿਭਾਗ ਨੇ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਸ਼ਹਿਰਾਂ 'ਚ ਕੋਲਡ ਡੇਅ ਵਰਗੇ ਹਾਲਾਤ ਬਣ ਸਕਦੇ ਹਨ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਔਰੇਂਜ ਅਲਰਟ ਅਤੇ ਵੀਰਵਾਰ-ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।

18 ਤੋਂ 22 ਜਨਵਰੀ ਤੱਕ ਮੌਸਮ ਸਾਫ਼

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਮੰਡੀ, ਬਿਲਾਸਪੁਰ, ਹਮੀਰਪੁਰ, ਊਨਾ, ਕਾਂਗੜਾ, ਸਿਰਮੌਰ ਅਤੇ ਸੋਲਨ ਦੇ ਵੱਖ-ਵੱਖ ਹਿੱਸਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਡਰਾਈਵਰਾਂ ਨੂੰ ਸਵੇਰੇ ਸਾਵਧਾਨੀ ਨਾਲ ਯਾਤਰਾ ਕਰਨ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ 17 ਜਨਵਰੀ ਨੂੰ ਉੱਚੇ ਪਹਾੜਾਂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 18 ਤੋਂ 22 ਜਨਵਰੀ ਤੱਕ ਪੂਰੇ ਸੂਬੇ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜੋ: Weather Forecast: ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਹੋਰ ਡਿੱਗੇਗਾ Temperature, ਇਸ ਦਿਨ ਤੋਂ ਪਹਿਲਾਂ ਨਹੀਂ ਮਿਲਣ ਵਾਲੀ ਠੰਡ ਤੋਂ ਰਾਹਤ

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਨੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਗੰਗਾ ਪੱਛਮੀ ਬੰਗਾਲ, ਉੜੀਸਾ ਅਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ 17 ਅਤੇ 18 ਜਨਵਰੀ ਨੂੰ ਅਤੇ ਉੱਤਰਾਖੰਡ 'ਚ 18 ਜਨਵਰੀ ਨੂੰ ਕਿਤੇ-ਕਿਤੇ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

ਪੰਜਾਬ, ਉੱਤਰ-ਪੱਛਮੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਪੂਰਬੀ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਠੰਡੇ ਦਿਨ ਦੇ ਹਾਲਾਤ ਬਣ ਸਕਦੇ ਹਨ। ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕਈ ਸਥਾਨਾਂ ਅਤੇ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਠੰਡੇ ਦਿਨ ਦੇ ਹਾਲਾਤ ਬਣ ਸਕਦੇ ਹਨ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਉੱਤਰ ਪੱਛਮੀ ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼, ਅਸਾਮ, ਤ੍ਰਿਪੁਰਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।

Summary in English: Weather Today: Red Alert from Punjab to Delhi, Read next 5 days weather updates here

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News