1. Home
  2. ਮੌਸਮ

Weather Today: ਤੇਜ਼ੀ ਨਾਲ ਬਦਲ ਰਿਹੈ ਮੌਸਮ ਦਾ ਮਿਜਾਜ਼, IMD ਵੱਲੋਂ ਹੈਰਾਨ ਕਰਨ ਵਾਲੀ ਚਿਤਾਵਨੀ ਜਾਰੀ, ਮਈ ਮਹੀਨੇ ਦੇ ਇਸ-ਇਸ ਦਿਨ ਹਨੇਰੀ ਅਤੇ ਮੀਂਹ ਦੀ ਭਵਿੱਖਬਾਣੀ

ਮੌਸਮ ਵਿਭਾਗ ਅਨੁਸਾਰ ਅਗਲੇ 6 ਦਿਨਾਂ ਤੱਕ ਯਾਨੀ 10 ਮਈ ਤੱਕ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਵੀ ਅੰਦਾਜ਼ਾ ਹੈ ਕਿ ਆਉਣ ਵਾਲੇ ਦਿਨਾਂ 'ਚ ਉੱਤਰੀ ਭਾਰਤ ਦੇ ਕੁਝ ਸੂਬਿਆਂ 'ਚ ਤਾਪਮਾਨ ਵਧਣ ਦੀ ਸੰਭਾਵਨਾ ਹੈ, ਪਰ ਇਸ ਦੇ ਬਾਵਜੂਦ ਇਸ-ਇਸ ਦਿਨ ਤੂਫ਼ਾਨ ਅਤੇ ਮੀਂਹ ਦੀਆਂ ਗਤੀਵਿਧੀਆਂ ਵੀ ਜਾਰੀ ਰਹਿਣਗੀਆਂ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਓ ਜਾਣਦੇ ਹਾਂ 10 ਮਈ ਤੱਕ ਦੀ ਇਹ Weather Report।

Gurpreet Kaur Virk
Gurpreet Kaur Virk
ਮਈ ਮਹੀਨੇ ਦੇ ਇਸ-ਇਸ ਦਿਨ ਹਨੇਰੀ ਅਤੇ ਮੀਂਹ ਦੀ ਭਵਿੱਖਬਾਣੀ

ਮਈ ਮਹੀਨੇ ਦੇ ਇਸ-ਇਸ ਦਿਨ ਹਨੇਰੀ ਅਤੇ ਮੀਂਹ ਦੀ ਭਵਿੱਖਬਾਣੀ

Weather Forecast: ਮੌਸਮ ਵਿਭਾਗ ਮੁਤਾਬਕ 05 ਮਈ ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੱਤਰ ਪ੍ਰਦੇਸ਼, ਦੱਖਣੀ ਰਾਜਸਥਾਨ ਅਤੇ ਹਰਿਆਣਾ ਵਿੱਚ ਤੇਜ਼ ਸਤਹੀ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਅੱਜ ਤੋਂ 06 ਮਈ ਤੱਕ, ਹਰਿਆਣਾ-ਚੰਡੀਗੜ੍ਹ, ਪੰਜਾਬ, ਪੱਛਮੀ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਬਹੁਤ ਹਲਕੀ/ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਓਡੀਸ਼ਾ ਅਤੇ ਗੰਗਾ ਪੱਛਮੀ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੁਆਰਾ ਜਾਰੀ ਕੀਤੀ ਗਈ ਰਿਪੋਰਟ ਦੇ ਅਨੁਸਾਰ, 07-09 ਮਈ ਦੇ ਦੌਰਾਨ ਬੰਗਾਲ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਆ ਸਕਦੀਆਂ ਹਨ। ਨਾਲ ਹੀ ਬੰਗਾਲ 'ਚ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਦਿੱਲੀ ਦਾ ਮੌਸਮ

ਮੌਸਮੀ ਉਤਰਾਅ-ਚੜ੍ਹਾਅ ਦੇ ਵਿਚਕਾਰ ਸ਼ਨੀਵਾਰ ਨੂੰ ਦਿੱਲੀ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਅਤੇ ਬੂੰਦਾ-ਬਾਂਦੀ ਹੋਣ ਦੀ ਵੀ ਸੰਭਾਵਨਾ ਹੈ। ਐਤਵਾਰ ਅਤੇ ਸੋਮਵਾਰ ਨੂੰ ਵੀ ਅਜਿਹਾ ਮੌਸਮ ਜਾਰੀ ਰਹਿ ਸਕਦਾ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੋਂ ਉੱਪਰ ਨਹੀਂ ਜਾਵੇਗਾ।

ਪੰਜਾਬ ਦਾ ਮੌਸਮ

ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ, ਪੱਛਮੀ ਗੜਬੜੀ ਅੱਜ ਤੋਂ ਸਰਗਰਮ ਹੋ ਰਹੀ ਹੈ, ਜਿਸ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਸਰਗਰਮ ਵੈਸਟਰਨ ਡਿਸਟਰਬੈਂਸ ਦੇ ਕਾਰਨ ਸ਼ਨੀਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਦਾ ਮੌਸਮ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ 4 ਮਈ ਤੋਂ ਹਿਮਾਚਲ ਪ੍ਰਦੇਸ਼ ਦਾ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ ਮੁਤਾਬਕ 4 ਮਈ ਤੋਂ ਸੂਬੇ 'ਚ ਪੱਛਮੀ ਗੜਬੜੀ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੂਫਾਨ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ 'ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਇਹ ਵੀ ਪੜੋ: Weather Today: ਮੌਸਮ ਦੇ ਉਤਰਾਅ-ਚੜ੍ਹਾਅ ਕਾਰਨ ਵਧੇ ਸਬਜ਼ੀਆਂ ਦੇ ਭਾਅ, 4 ਤੋਂ 6 ਮਈ ਦੌਰਾਨ ਮੁੜ ਵਿਗੜਨ ਵਾਲਾ ਹੈ Punjab-Haryana-Himachal ਦਾ ਮੌਸਮ, ਪੜੋ IMD Report

ਯੂਪੀ-ਬਿਹਾਰ ਦਾ ਮੌਸਮ

ਉੱਤਰ ਪ੍ਰਦੇਸ਼ ਵਿੱਚ ਸੂਰਜ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਆਪਣੇ ਤਿੱਖੇ ਤੇਵਰ ਵਿਖਾਏ। ਦੱਸ ਦੇਈਏ ਕਿ ਇੱਥੇ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਸੂਬੇ ਦੇ ਸਭ ਤੋਂ ਗਰਮ ਸ਼ਹਿਰਾਂ ਵਿੱਚੋਂ ਆਗਰਾ ਦੂਜੇ ਨੰਬਰ ’ਤੇ ਰਿਹਾ। ਝਾਂਸੀ 40.9 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸ਼ਨੀਵਾਰ ਤੋਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 'ਚ ਵਾਧਾ ਹੋਵੇਗਾ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।

ਜਦੋਂਕਿ, ਮੌਸਮ ਵਿਭਾਗ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਬਿਹਾਰ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਇੱਥੇ 12 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 5 ਮਈ ਦੀ ਸ਼ਾਮ ਤੋਂ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਜਤਾਈ ਹੈ।

Summary in English: Weather Today: Shocking warning from the Meteorological Department, forecast of wind and rain on this day of May, know the weather till May 10

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters