1. Home
  2. ਮੌਸਮ

Weather Today: ਪਹਾੜਾਂ 'ਚ ਬਰਫਬਾਰੀ-ਮੈਦਾਨੀ ਇਲਾਕਿਆਂ 'ਚ ਧੁੰਦ, ਅੱਜ ਤੋਂ ਇਨ੍ਹਾਂ ਸੂਬਿਆਂ 'ਚ ਮੀਂਹ ਪੈਣਾ ਸ਼ੁਰੂ

ਮੌਸਮ ਵਿਭਾਗ ਨੇ ਅੱਜ ਯਾਨੀ 9 ਨਵੰਬਰ ਤੋਂ ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਉੱਤਰਾਖੰਡ, ਜੰਮੂ ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
ਮੌਸਮ 'ਚ ਬਦਲਾਅ ਦਾ ਸਿਲਸਿਲਾ ਸ਼ੁਰੂ

ਮੌਸਮ 'ਚ ਬਦਲਾਅ ਦਾ ਸਿਲਸਿਲਾ ਸ਼ੁਰੂ

Weather Forecast: ਦੇਸ਼ ਦੇ ਮੌਸਮ 'ਚ ਬਦਲਾਅ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਦੇ ਕਾਰਨ ਦੇਸ਼ ਦੇ ਕਈ ਸੂਬਿਆਂ ਵਿੱਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਦੱਖਣੀ ਭਾਰਤ ਵਿੱਚ ਮੀਂਹ ਪੈਣ ਤੋਂ ਬਾਅਦ ਹੁਣ ਬੱਦਲ ਉੱਤਰ ਭਾਰਤ ਵੱਲ ਵਧ ਰਹੇ ਹਨ। IMD ਨੇ ਵੀ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਉੱਤਰਾਖੰਡ, ਜੰਮੂ ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 09 ਨਵੰਬਰ ਨੂੰ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਹੋਣ ਦੀ ਸੰਭਾਵਨਾ ਹੈ, ਪਰ 15 ਨਵੰਬਰ ਤੋਂ ਬਾਅਦ ਮੁੜ ਤੋਂ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲੇਗਾ। ਹਾਲਾਂਕਿ, ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਚੰਡੀਗੜ੍ਹ ਨੇ ਹਰਿਆਣਾ ਵਿਚ ਵੀ 9 ਨਵੰਬਰ ਤੋਂ ਮੌਸਮ 'ਚ ਬਦਲਾਅ ਆਉਣ ਦੀ ਸੰਭਾਵਨਾ ਜਤਾਈ ਹੈ। ਇਸ ਬਦਲਾਅ ਨਾਲ ਕੁਰੂਕਸ਼ੇਤਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਅਤੇ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।

● ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਮੀਂਹ ਪਿਆ।

● ਤੇਲੰਗਾਨਾ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਦੱਖਣੀ ਕੋਂਕਣ ਅਤੇ ਗੋਆ ਅਤੇ ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।

● ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕਾਂਕ ਬਹੁਤ ਖ਼ਰਾਬ ਤੋਂ ਗੰਭੀਰ ਸ਼੍ਰੇਣੀ ਵਿੱਚ ਰਿਹਾ।

ਇਹ ਵੀ ਪੜ੍ਹੋ : Weather Today: ਜ਼ਹਿਰੀਲੀ ਹਵਾ ਤੋਂ ਪਰੇਸ਼ਾਨ ਲੋਕਾਂ ਲਈ Good News, ਇਸ ਦਿਨ ਤੋਂ ਮੀਂਹ ਪੈਣਾ ਸ਼ੁਰੂ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

● ਆਂਧਰਾ ਪ੍ਰਦੇਸ਼ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਤੇਲੰਗਾਨਾ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਕੋਂਕਣ ਅਤੇ ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਪੱਛਮੀ ਹਿਮਾਲਿਆ 'ਤੇ ਹਲਕੀ ਬਾਰਿਸ਼ ਅਤੇ ਬਰਫਬਾਰੀ ਸੰਭਵ ਹੈ।

● ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਅਗਲੇ 2 ਤੋਂ 3 ਦਿਨਾਂ ਤੱਕ ਦਿੱਲੀ ਅਤੇ ਐਨਸੀਆਰ ਦੇ ਹਵਾ ਗੁਣਵੱਤਾ ਸੂਚਕਾਂਕ ਵਿੱਚ ਕੋਈ ਮਹੱਤਵਪੂਰਨ ਸੁਧਾਰ ਦੀ ਉਮੀਦ ਨਹੀਂ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Snowfall in the mountains, fog in the plains, rain will start in these states from today.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters