1. Home
  2. ਮੌਸਮ

Weather Today: ਹੁੰਮਸ ਦੇ ਟਾਰਚਰ ਤੋਂ ਬਾਅਦ ਸ਼ੁਰੂ ਹੋਣ ਜਾ ਰਿਹੈ ਮੌਨਸੂਨ ਦਾ ਚੌਥਾ ਗੇੜ੍ਹ

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ, ਇਸ ਤੋਂ ਬਾਅਦ ਮੌਨਸੂਨ ਦਾ ਚੌਥਾ ਗੇੜ੍ਹ ਸ਼ੁਰੂ ਹੋਣ ਜਾ ਰਿਹਾ ਹੈ।

Gurpreet Kaur Virk
Gurpreet Kaur Virk
Weather Report

Weather Report

Weather Forecast: ਦੇਸ਼ ਦੇ ਕੁਝ ਸੂਬਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧ ਰਹੀਆਂ ਹਨ, ਜਦੋਂਕਿ ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਮੌਸਮ ਸਾਫ਼ ਹੈ। ਉੱਤਰ ਪੱਛਮੀ ਭਾਰਤ ਦੇ ਸੂਬਿਆਂ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਉੱਤਰਾਖੰਡ, ਬਿਹਾਰ ਅਤੇ ਝਾਰਖੰਡ ਵਿੱਚ ਵੀ ਮੀਂਹ ਦੀਆਂ ਗਤੀਵਿਧੀਆਂ ਦੀ ਤੀਬਰਤਾ ਦੇਖਣ ਨੂੰ ਮਿਲੇਗੀ।

ਪੰਜਾਬ ਦਾ ਮੌਸਮ: Met Centre Chandigarh

ਮੌਨਸੂਨ ਦੇ ਢਿੱਲੇ ਰਹਿਣ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ, ਜਿਸ ਕਾਰਨ ਹੁੰਮਸ ਭਰੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰੇਗੀ। ਅਜਿਹੇ ਮੌਸਮ ਵਿਚਾਲੇ ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅਗਲੇ 07 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਗੱਲ ਕਹੀ ਹੈ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਨੇ ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਅਗਲੇ 07 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੇ ਆਸਾਰ ਜਤਾਏ ਹਨ।

ਇਹ ਵੀ ਪੜ੍ਹੋ : Weather Today: ਮੌਨਸੂਨ ਸੁਸਤ - ਗਰਮੀ ਚੁਸਤ, 13 ਅਗਸਤ ਤੋਂ ਬਾਅਦ ਬਦਲੇਗਾ ਮੌਸਮ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਸਿੱਕਮ, ਅਸਾਮ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਵਿਦਰਭ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਗੁਜਰਾਤ, ਕੇਰਲ, ਲਕਸ਼ਦੀਪ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਤੱਟੀ ਆਂਧਰਾ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: The fourth phase of monsoon is going to start after the torture of hummus

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters