1. Home
  2. ਮੌਸਮ

Weather Today: ਉੱਤਰੀ ਭਾਰਤ ਵਿੱਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਕੱਲ ਤੋਂ ਤਿੰਨ ਦਿਨਾਂ ਲਈ ਭਾਰੀ ਮੀਂਹ ਦਾ Yellow Alert

ਮੌਸਮ ਵਿਭਾਗ ਨੇ ਅੱਜ ਯਾਨੀ ਵੀਰਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਅਸਮਾਨ ਵਿੱਚ ਹਲਕੀ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਓ ਜਾਣਦੇ ਹਾਂ ਕਿੱਥੇ-ਕਿੱਥੇ ਪਵੇਗਾ ਭਾਰੀ ਮੀਂਹ...

Gurpreet Kaur Virk
Gurpreet Kaur Virk
ਉੱਤਰੀ ਭਾਰਤ ਵਿੱਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ

ਉੱਤਰੀ ਭਾਰਤ ਵਿੱਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ

Weather Forecast: ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਬਾਰਿਸ਼ ਜਾਰੀ ਹੈ, ਜਿਸ ਕਾਰਨ ਕਈ ਥਾਵਾਂ 'ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਅਜਿਹੇ 'ਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਅਗਲੇ ਕੁਝ ਦਿਨਾਂ ਤੱਕ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਇਸ ਹਫ਼ਤੇ ਦੌਰਾਨ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ IMD ਦਾ ਇਹ ਵੀ ਕਹਿਣਾ ਹੈ ਕਿ ਅਗਲੇ 7 ਦਿਨਾਂ ਤੱਕ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਅੱਜ ਦਾ ਮੌਸਮ ਕਿਵੇਂ ਦਾ ਰਹੇਗਾ।

ਮੌਸਮ ਵਿਭਾਗ ਦੁਆਰਾ ਜਾਰੀ ਤਾਜ਼ਾ ਅਪਡੇਟ ਦੇ ਅਨੁਸਾਰ, ਅਗਲੇ 7 ਦਿਨਾਂ ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਵਿੱਚ ਥੋੜਾ-ਬਹੁਤ ਮੀਂਹ ਪੈ ਸਕਦਾ ਹੈ। ਨਾਲ ਹੀ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ 24 ਅਤੇ 25 ਅਗਸਤ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਅਸਾਮ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਕੇਰਲ ਅਤੇ ਲਕਸ਼ਦੀਪ ਟਾਪੂ 'ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜੋ ਕਿ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਤੱਕ ਪਹੁੰਚ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਦਿੱਲੀ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਪੂਰੇ ਹਫ਼ਤੇ ਦਿੱਲੀ ਵਿੱਚ ਆਸਮਾਨ ਬੱਦਲਵਾਈ ਰਹਿ ਸਕਦਾ ਹੈ। ਇਸੇ ਤਰ੍ਹਾਂ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 27 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ ਬੱਦਲਵਾਈ ਨਾਲ ਧੁੰਦ ਦਾ ਨਜ਼ਾਰਾ, ਮਾਹਿਰਾਂ ਵੱਲੋਂ ਵੱਡੀ ਚੇਤਾਵਨੀ

ਇਨ੍ਹੀਂ ਦਿਨੀਂ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਹੋਰ ਰਾਜਾਂ 'ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ। ਨਾਲ ਹੀ, IMD ਨੇ ਉੱਤਰਾਖੰਡ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ 'ਚ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਸੁਰੱਖਿਆ ਚਿਤਾਵਨੀ ਵੀ ਜਾਰੀ ਕੀਤੀ ਹੈ।

Summary in English: Weather Today: The weather has become pleasant due to rain in North India, Yellow Alert of heavy rain for three days from tomorrow

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters