1. Home
  2. ਮੌਸਮ

Weather Today: ਪੰਜਾਬ ਦਾ ਮੌਸਮ ਰਲਵਾਂ ਮਿਲਵਾਂ, ਕਿਤੇ ਤੇਜ਼ ਧੁੱਪ - ਕਿਤੇ ਬੱਦਲਵਾਈ, 21-22 ਜੁਲਾਈ ਨੂੰ ਭਾਰੀ ਮੀਂਹ ਪੈਣ ਦੇ ਆਸਾਰ

ਪੰਜਾਬ ਵਿੱਚ ਮੌਸਮ ਦਾ ਰੂਪ ਵਾਰ-ਵਾਰ ਬਦਲ ਰਿਹਾ ਹੈ, ਜਿਸ ਕਰਨ ਬਿਮਾਰੀਆਂ ਵੱਧ ਰਹੀਆਂ ਹਨ। ਫਿਲਹਾਲ, ਮੌਸਮ ਵਿਭਾਗ ਨੇ ਆਉਂਦੇ ਦੋ ਦਿਨਾਂ ਲਈ ਭਾਰੀ ਮੀਂਹ ਪੈਣ ਦਾ ਖ਼ਦਸ਼ਾ ਜਤਾਇਆ ਹੈ ਅਤੇ ਮੀਂਹ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਮੰਨੀਏ ਤਾਂ 21 ਅਤੇ 22 ਜੁਲਾਈ ਨੂੰ ਪੰਜਾਬ ਦੀਆਂ ਇਨ੍ਹਾਂ ਥਾਵਾਂ 'ਤੇ ਮੀਂਹ ਪਵੇਗਾ।

Gurpreet Kaur Virk
Gurpreet Kaur Virk
ਪੰਜਾਬ ਦਾ ਮੌਸਮ ਰਲਵਾਂ ਮਿਲਵਾਂ

ਪੰਜਾਬ ਦਾ ਮੌਸਮ ਰਲਵਾਂ ਮਿਲਵਾਂ

Weather Forecast: ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ 'ਚ ਮਾਨਸੂਨ ਦੀ ਬਾਰਿਸ਼ ਫਿਰ ਵਾਪਸ ਆ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਘੱਟ ਬਾਰਿਸ਼ ਕਾਰਨ ਅੱਤ ਦੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਸੀ, ਪਰ ਦਿੱਲੀ 'ਚ ਇਕ ਵਾਰ ਫਿਰ ਤੋਂ ਬਾਰਿਸ਼ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਮੌਸਮ ਵਿਭਾਗ ਨੇ ਅੱਜ ਦਿੱਲੀ ਸਮੇਤ ਕਈ ਥਾਵਾਂ 'ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ (19 ਜੁਲਾਈ) ਨੂੰ ਦਿੱਲੀ 'ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ

ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 21 ਅਤੇ 22 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਸ਼ਾਮਲ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਗਰਜ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38.3 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 'ਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਇਹ ਹੁਣ ਆਮ ਨਾਲੋਂ 2.9 ਡਿਗਰੀ ਵੱਧ ਪਹੁੰਚ ਗਿਆ ਹੈ।

21-22 ਜੁਲਾਈ ਨੂੰ ਮੀਂਹ ਦਾ ਅਲਰਟ

ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ 21 ਅਤੇ 22 ਜੁਲਾਈ ਨੂੰ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਰਹੇਗਾ। ਇਸ ਦੌਰਾਨ ਕੁਝ ਜ਼ਿਲਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਮੌਸਮ ਵਿੱਚ ਤਬਦੀਲੀ ਬਿਮਾਰੀਆਂ ਦਾ ਕਾਰਨ

ਮਾਹਿਰਾਂ ਦਾ ਕਹਿਣਾ ਹੈ ਕਿ ਮੌਸਮੀ ਤਬਦੀਲੀ ਕਾਰਨ ਹੈਜ਼ਾ ਅਤੇ ਹੋਰ ਮੌਸਮੀ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਅਗਾਊਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ Monsoon ਸੁਸਤ, ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਰਿਪੋਰਟ ਵਿੱਚ ਜਾਣੋ ਕਦੋਂ ਪਵੇਗਾ ਮੀਂਹ?

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਕੋਂਕਣ ਅਤੇ ਗੋਆ, ਗੁਜਰਾਤ, ਤੱਟਵਰਤੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਕੇਰਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਵਿਦਰਭ, ਮਰਾਠਵਾੜਾ, ਦੱਖਣੀ ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਵੱਖ-ਵੱਖ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਸਿੱਕਮ, ਉੱਤਰ-ਪੂਰਬੀ ਭਾਰਤ, ਅੰਦਰੂਨੀ ਕਰਨਾਟਕ, ਲਕਸ਼ਦੀਪ, ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਤਰਾਈ ਖੇਤਰਾਂ, ਬਿਹਾਰ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਝਾਰਖੰਡ, ਉੜੀਸਾ, ਲੱਦਾਖ, ਜੰਮੂ-ਕਸ਼ਮੀਰ, ਪੱਛਮੀ ਬੰਗਾਲ, ਰਾਇਲਸੀਮਾ, ਤਾਮਿਲਨਾਡੂ, ਪੰਜਾਬ ਅਤੇ ਹਰਿਆਣਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Weather Today: The weather in Punjab will be mixed, some sunny - some cloudy, heavy rain is expected on July 21-22

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters