1. Home
  2. ਮੌਸਮ

Weather Today: ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ ਜਾਵੇਗਾ 48 ਡਿਗਰੀ ਤੋਂ ਪਾਰ, ਜਾਣੋ ਪੰਜਾਬ-ਦਿੱਲੀ-ਰਾਜਸਥਾਨ 'ਚ ਕਦੋਂ ਤੱਕ ਰਹੇਗੀ ਗਰਮੀ?

ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ 'ਚ ਅੰਸ਼ਿਕ ਬੱਦਲਵਾਈ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿੱਥੇ ਮੈਦਾਨੀ ਇਲਾਕਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਰਹਿ ਸਕਦਾ ਹੈ, ਉੱਥੇ ਹੀ ਦਿਨ ਵੇਲੇ ਤੇਜ਼ ਧੁੱਪ ਵਿੱਚ ਲੂ ਦੀਆਂ ਲਹਿਰਾਂ ਮੈਦਾਨੀ ਇਲਾਕਿਆਂ ਵਿੱਚ ਲੋਕਾਂ ਨੂੰ ਪਰੇਸ਼ਾਨ ਕਰ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 48 ਡਿਗਰੀ ਤੋਂ ਪਾਰ ਜਾਣ ਦੀ ਉਮੀਦ ਹੈ।

Gurpreet Kaur Virk
Gurpreet Kaur Virk
ਜਾਣੋ ਪੰਜਾਬ-ਦਿੱਲੀ-ਰਾਜਸਥਾਨ 'ਚ ਕਦੋਂ ਤੱਕ ਰਹੇਗੀ ਗਰਮੀ?

ਜਾਣੋ ਪੰਜਾਬ-ਦਿੱਲੀ-ਰਾਜਸਥਾਨ 'ਚ ਕਦੋਂ ਤੱਕ ਰਹੇਗੀ ਗਰਮੀ?

Weather Forecast: ਦੇਸ਼ ਭਰ ਦੇ ਮੌਸਮ ਵਿੱਚ ਭਾਰੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਉੱਤਰ ਭਾਰਤ ਵਿੱਚ ਅੱਤ ਦੀ ਗਰਮੀ ਕਾਰਨ ਲੋਕ ਹਾਲੋ-ਬੇਹਾਲ ਹੋ ਰਹੇ ਹਨ ਤੇ ਦੱਖਣੀ ਭਾਰਤ ਵਿੱਚ ਮੀਂਹ ਦੀਆਂ ਗਤੀਵਿਧੀਆਂ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਆਂਧਰਾ ਪ੍ਰਦੇਸ਼, ਦੱਖਣੀ ਤਾਮਿਲਨਾਡੂ, ਪੱਛਮੀ ਬੰਗਾਲ, ਸਿੱਕਮ, ਬਿਹਾਰ ਦੇ ਪੂਰਬੀ ਹਿੱਸਿਆਂ ਅਤੇ ਝਾਰਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੱਖਣੀ ਛੱਤੀਸਗੜ੍ਹ, ਕੋਂਕਣ ਅਤੇ ਗੋਆ, ਵਿਦਰਭ, ਮਰਾਠਵਾੜਾ ਅਤੇ ਰਾਇਲਸੀਮਾ, ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਮਿਜਾਜ਼...

ਦਿੱਲੀ ਦਾ ਮੌਸਮ

ਦਿੱਲੀ ਵਾਸੀਆਂ ਨੂੰ ਫਿਲਹਾਲ ਕੁਝ ਦਿਨ ਹੋਰ ਗਰਮੀ ਦੀ ਮਾਰ ਝੱਲਣੀ ਪੈ ਸਕਦੀ ਹੈ। ਦਰਅਸਲ, ਰਾਜਧਾਨੀ ਦਿੱਲੀ 'ਚ 29 ਮਈ ਤੱਕ ਭਿਆਨਕ ਗਰਮੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਤੇਜ਼ ਗਰਮ ਹਵਾਵਾਂ ਚੱਲਣਗੀਆਂ ਅਤੇ ਦਿਨ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਤੋਂ 45 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂਕਿ, ਘੱਟੋ-ਘੱਟ ਤਾਪਮਾਨ 31 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦ ਮੌਸਮ

ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਜ਼ਰੂਰ ਪਿਆ, ਪਰ ਕੁਝ ਸਮੇਂ ਦੀ ਰਾਹਤ ਤੋਂ ਬਾਅਦ ਮੁੜ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ। ਪੰਜਾਬ ਵਿੱਚ ਅੱਜ ਸਵੇਰੇ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਿਹਾ, ਜਿਸਦੇ ਚਲਦਿਆਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਫਿਲਹਾਲ, ਮੌਸਮ ਵਿਭਾਗ ਨੇ ਤਾਪਮਾਨ 48 ਡਿਗਰੀ ਤੋਂ ਪਾਰ ਜਾਣ ਦੇ ਸੰਕੇਤ ਦਿੱਤੇ ਹਨ। ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਰਹੇਗਾ। ਜਲੰਧਰ 'ਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹੇਗਾ। ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਹੇਗਾ। ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਰਹੇਗਾ। ਗੱਲ ਚੰਡੀਗੜ੍ਹ ਦੀ ਕਰੀਏ ਤਾਂ ਇੱਥੇ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਰਹੇਗਾ।

ਇਹ ਵੀ ਪੜੋ: Weather Today: ਪੰਜਾਬ ਵਿੱਚ 46 ਡਿਗਰੀ ਦਾ ਟਾਰਚਰ, ਲੋਕਾਂ ਨੂੰ ਜਲਦ ਮਿਲਣ ਵਾਲੀ ਹੈ ਗਰਮੀ ਤੋਂ ਰਾਹਤ, ਇਸ ਦਿਨ ਤੋਂ ਬੱਦਲਵਾਈ ਅਤੇ ਮੀਂਹ ਦੇ ਆਸਾਰ

ਪੰਜਾਬ-ਦਿੱਲੀ-ਰਾਜਸਥਾਨ 'ਚ ਕਦੋਂ ਤੱਕ ਰਹੇਗੀ ਗਰਮੀ?

ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ, ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ 29 ਮਈ ਤੱਕ ਗਰਮੀ ਦਾ ਕਹਿਰ ਜਾਰੀ ਰਹੇਗਾ। ਆਈਐਮਡੀ ਅਨੁਸਾਰ ਅਗਲੇ ਚਾਰ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਰਾਤ ਨੂੰ ਵੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰਦੀ ਰਹੇਗੀ।

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਆਂਧਰਾ ਪ੍ਰਦੇਸ਼, ਦੱਖਣੀ ਤਾਮਿਲਨਾਡੂ, ਪੱਛਮੀ ਬੰਗਾਲ, ਸਿੱਕਮ, ਬਿਹਾਰ ਦੇ ਪੂਰਬੀ ਹਿੱਸਿਆਂ ਅਤੇ ਝਾਰਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਛੱਤੀਸਗੜ੍ਹ, ਕੋਂਕਣ ਅਤੇ ਗੋਆ, ਵਿਦਰਭ, ਮਰਾਠਵਾੜਾ ਅਤੇ ਰਾਇਲਸੀਮਾ, ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ ਵਿੱਚ ਹੀਟਵੇਵ ਤੋਂ ਲੈ ਕੇ ਗੰਭੀਰ ਹੀਟਵੇਵ ਦੇ ਹਾਲਾਤ ਬਣ ਸਕਦੇ ਹਨ ਅਤੇ ਹਰਿਆਣਾ, ਦਿੱਲੀ, ਮੱਧ ਪ੍ਰਦੇਸ਼, ਗੁਜਰਾਤ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਹੀਟਵੇਵ ਦੇ ਹਾਲਾਤ ਬਣ ਸਕਦੇ ਹਨ।

Summary in English: Weather Today: Today the temperature will go above 48 degrees in most of the cities of Punjab, Know how long the summer will last in Delhi-Rajasthan-Punjab?

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters