Weather Forecast: ਦਿੱਲੀ-ਐਨਸੀਆਰ ਸਮੇਤ ਲਗਭਗ ਪੂਰਾ ਉੱਤਰ ਭਾਰਤ ਇਸ ਸਮੇਂ ਠੰਡ ਨਾਲ ਕੰਬ ਰਿਹਾ ਹੈ। ਮੀਂਹ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਕਾਰਨ ਲੋਕ ਕੰਬਣੀ ਮਹਿਸੂਸ ਕਰ ਰਹੇ ਹਨ। ਦਿੱਲੀ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਲੋਕਾਂ ਦੀ ਹਾਲਤ ਖਰਾਬ ਕਰ ਦਿੱਤੀ ਹੈ।
ਦਿੱਲੀ-ਐੱਨਸੀਆਰ 'ਚ ਦਿਨ ਭਰ ਚੱਲ ਰਹੀ ਸੀਤ ਲਹਿਰ ਅਤੇ ਆਸਮਾਨ 'ਚ ਛਾਏ ਬੱਦਲਾਂ ਨੇ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਪਹਾੜਾਂ 'ਤੇ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ 'ਚ ਠੰਡ ਦਾ ਕਹਿਰ ਵਧਾ ਦਿੱਤਾ ਹੈ। IMD ਮੁਤਾਬਕ ਨਵੇਂ ਸਾਲ ਦੇ ਮੌਕੇ 'ਤੇ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬੇ ਠੰਡ ਕਾਰਨ ਹੋਰ ਕੰਬਣਗੇ।
ਦਿੱਲੀ ਦਾ ਮੌਸਮ
ਨਵੇਂ ਸਾਲ 'ਤੇ ਵੀ ਦਿੱਲੀ 'ਚ ਠੰਡ ਦਾ ਕਹਿਰ ਦੇਖਣ ਨੂੰ ਮਿਲਣਾ ਤੈਅ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਰਹੇਗਾ। ਇਸ ਦੇ ਨਾਲ ਹੀ ਸਵੇਰੇ ਅਤੇ ਸ਼ਾਮ ਨੂੰ ਧੁੰਦ ਪੈਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਹਾਲਾਂਕਿ, ਬਾਕੀ ਸਾਰਾ ਦਿਨ ਮੌਸਮ ਸਾਫ਼ ਰਹੇਗਾ। ਫਿਲਹਾਲ, ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਨਵੇਂ ਸਾਲ ਯਾਨੀ 1 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ 17 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਸਵੇਰ ਵੇਲੇ ਦਰਮਿਆਨੀ ਤੋਂ ਸੰਘਣੀ ਧੁੰਦ ਵੀ ਰਹੇਗੀ। ਜਦੋਂਕਿ, 2 ਜਨਵਰੀ ਤੋਂ 5 ਜਨਵਰੀ ਤੱਕ ਵੱਧ ਤੋਂ ਵੱਧ ਤਾਪਮਾਨ ਵਧੇਗਾ।
ਪੰਜਾਬ-ਹਰਿਆਣਾ ਦਾ ਮੌਸਮ
ਹਰਿਆਣਾ ਅਤੇ ਪੰਜਾਬ ਵਿੱਚ ਸੋਮਵਾਰ ਨੂੰ ਕੜਾਕੇ ਦੀ ਠੰਡ ਪਈ ਸੀ ਅਤੇ ਦੋਵਾਂ ਸੂਬਿਆਂ 'ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਬਹੁਤ ਘੱਟ ਸੀ। ਦੋਵਾਂ ਸੂਬਿਆਂ 'ਚ ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਗਈ। ਚੰਡੀਗੜ੍ਹ 'ਚ ਦਿਨ ਵੇਲੇ ਅੱਤ ਦੀ ਠੰਡ ਰਹੀ ਅਤੇ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸਰਦੀਆਂ ਦੇ ਮੌਸਮ ਦਾ ਹੁਣ ਤੱਕ ਦਾ ਸਭ ਤੋਂ ਠੰਡਾ ਦਿਨ ਹੈ, ਜੋ ਆਮ ਨਾਲੋਂ 8 ਡਿਗਰੀ ਘੱਟ ਹੈ। ਹਰਿਆਣਾ 'ਚ ਜ਼ਿਆਦਾਤਰ ਥਾਵਾਂ 'ਤੇ ਦਿਨ ਵੇਲੇ ਬਹੁਤ ਠੰਡ ਰਹੀ। ਪੰਜਾਬ ਵਿੱਚ ਅੱਜ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਨਵੇਂ ਸਾਲ ਲਈ ਧੁੰਦ ਜਾਂ ਸੀਤ ਲਹਿਰ ਦੀ ਕੋਈ ਚਿਤਾਵਨੀ ਨਹੀਂ ਹੈ। 2 ਜਨਵਰੀ ਤੋਂ 5 ਜਨਵਰੀ ਤੱਕ ਮੌਸਮ ਸਾਫ ਰਹੇਗਾ। ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਹਰਿਆਣਾ 'ਚ ਪਰੇਸ਼ਾਨੀ ਪੈਦਾ ਕਰ ਸਕਦੀ ਹੈ।
ਇਹ ਵੀ ਪੜ੍ਹੋ: Weather Today: 1 ਜਨਵਰੀ ਤੋਂ ਸੀਤ ਲਹਿਰ ਦਾ Double Attack, ਪੰਜਾਬ-ਹਰਿਆਣਾ-ਚੰਡੀਗੜ੍ਹ-ਦਿੱਲੀ-ਰਾਜਸਥਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਟਾਪੂ, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਪੱਛਮੀ ਹਿਮਾਲਿਆ ਵਿੱਚ 24 ਘੰਟਿਆਂ ਬਾਅਦ ਹਲਕੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ 1 ਜਨਵਰੀ ਤੋਂ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ 'ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਜਦੋਂਕਿ, ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।
Summary in English: Weather Today: Torture of cold from Punjab to Delhi, temperature will increase from 2 to 5 January