1. Home
  2. ਮੌਸਮ

Weather Today: 5 ਅਗਸਤ ਤੱਕ ਪੰਜਾਬ, ਚੰਡੀਗੜ੍ਹ, ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਚੇਤਾਵਨੀ, ਪਹਾੜੀ ਸੂਬਿਆਂ ਵਿੱਚ Landslide ਦਾ ਖ਼ਤਰਾ

ਦੇਸ਼ ਭਰ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ। ਮੌਸਮ ਵਿਭਾਗ ਨੇ 5 ਅਗਸਤ ਤੱਕ ਪੰਜਾਬ, ਚੰਡੀਗੜ੍ਹ, ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਹੈ। ਅਜਿਹੀ ਸਥਿਤੀ ਵਿੱਚ, ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਜ਼ਰੂਰੀ ਨਾ ਹੋਵੇ ਬਾਹਰ ਜਾਣ ਤੋਂ ਬਚਣ।

Gurpreet Kaur Virk
Gurpreet Kaur Virk
ਮੀਂਹ ਦੀਆਂ ਗਤੀਵਿਧੀਆਂ ਜਾਰੀ

ਮੀਂਹ ਦੀਆਂ ਗਤੀਵਿਧੀਆਂ ਜਾਰੀ

Weather Forecast: ਇਸ ਸਮੇਂ ਦੇਸ਼ ਭਰ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ 'ਤੇ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਦੋਂਕਿ ਕੁਝ ਥਾਵਾਂ 'ਤੇ ਇੰਨੀ ਜ਼ਿਆਦਾ ਬਾਰਿਸ਼ ਹੋਈ ਹੈ ਕਿ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਸਮੇਂ ਉੱਤਰ ਤੋਂ ਦੱਖਣ ਤੱਕ ਭਾਰੀ ਮੀਂਹ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ ਦਿੱਲੀ-ਐਨਸੀਆਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ 'ਚ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਤੋਂ ਲੈ ਕੇ ਮਹਾਰਾਸ਼ਟਰ ਤੱਕ ਭਾਰੀ ਬਾਰਿਸ਼ ਹੋਣ ਵਾਲੀ ਹੈ।

ਦਿੱਲੀ ਦਾ ਮੌਸਮ

ਸ਼ਨੀਵਾਰ 3 ਅਗਸਤ 2024 ਨੂੰ ਦਿੱਲੀ 'ਚ ਬੱਦਲ ਛਾਏ ਰਹਿਣਗੇ। ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਗਰਜ ਦੇ ਨਾਲ-ਨਾਲ ਮੀਂਹ ਪੈ ਸਕਦਾ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਦਿੱਲੀ ਦੇ ਮੌਸਮ ਨੂੰ ਬਹੁਤ ਬਦਲ ਦਿੱਤਾ ਹੈ। ਇਸ ਹਫਤੇ ਵੀ ਜਾਰੀ ਰਹਿਣ ਵਾਲੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਦਰਜ ਕੀਤਾ ਜਾਵੇਗਾ। ਗਾਜ਼ੀਆਬਾਦ ਅਤੇ ਨੋਇਡਾ ਵਿੱਚ ਸ਼ਨੀਵਾਰ ਨੂੰ ਮੀਂਹ ਅਤੇ ਗਰਜ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ

ਗੱਲ ਕਰੀਏ ਆਉਣ ਵਾਲੇ 24 ਘੰਟਿਆਂ ਦੇ ਮੌਸਮ ਦੀ, ਮਾਨਸੂਨ ਦੀ ਟਰਫ ਰੇਖਾ ਉੱਤਰੀ ਭਾਰਤ ਵਿੱਚ ਕਾਫੀ ਅੱਗੇ ਵੱਧ ਚੁੱਕੀ ਹੈ ਇਸ ਸਮੇਂ ਦੋ ਸਾਈਕਲੋਨਿਕ ਸਰਕੂਲੇਸ਼ਨ ਇੱਕ ਬੰਗਾਲ ਤੋਂ ਥੋੜਾ ਉੱਪਰ ਅਤੇ ਦੂਸਰਾ ਪਾਕਿਸਤਾਨ ਦੇ ਕਰਾਚੀ ਸਾਈਡ ਤੋਂ 70 ਕਿਲੋਮੀਟਰ ਉੱਪਰ ਬਣਿਆ ਹੋਇਆ ਹੈ, ਇਹਨਾਂ ਦੋਹਾਂ ਸਰਕੂਲੇਸ਼ਨਾਂ ਨਾਲ ਬਣੇ ਟਰੱਕ ਕਾਰਨ ਹਾਲੇ ਨਮੀਂ ਇਕੱਠੀ ਹੋਣ ਤੇ ਸਮਾਂ ਲੱਗੇਗਾ, ਫਿਲਹਾਲ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕਮਜ਼ੋਰ ਮਾਨਸੂਨ ਸਿਸਟਮ ਮੌਜੂਦ ਹੋਣ ਕਾਰਨ ਵਿਰਲੇ ਥਾਵਾਂ ਤੇ ਹੀ ਤੜਕੇ ਅਤੇ ਦੁਪਹਿਰ ਬਾਅਦ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਛੜਾਕੇ ਵਿਰਲੇ ਥਾਵਾਂ ਤੇ ਹੀ ਲੱਗਣਗੇ ਇਕਸਾਰ ਤੇ ਟਿਕਾਊ ਬਾਰਸ ਲਈ ਹਾਲੇ ਘੱਟੋ ਘੱਟ 2 ਦਿਨ ਹੋਰ ਲੱਗਣਗੇ, ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹੁੰਮਸ ਤੇ ਗਰਮੀ ਲਗਭਗ ਪਹਿਲਾਂ ਵਰਗੀ ਹੀ ਰਹੇਗੀ।

ਸਾਵਧਾਨ ਰਹਿਣ ਦੀ ਲੋੜ

ਦੇਸ਼ ਭਰ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ। ਮੌਸਮ ਵਿਭਾਗ ਨੇ 5 ਅਗਸਤ ਤੱਕ ਪੰਜਾਬ, ਚੰਡੀਗੜ੍ਹ, ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਹੈ। ਅਜਿਹੀ ਸਥਿਤੀ ਵਿੱਚ, ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਜ਼ਰੂਰੀ ਨਾ ਹੋਵੇ ਬਾਹਰ ਜਾਣ ਤੋਂ ਬਚਣ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, "ਉਹਨਾਂ ਖੇਤਰਾਂ ਵਿੱਚ ਜਾਣ ਤੋਂ ਬਚੋ ਜਿੱਥੇ ਪਾਣੀ ਭਰਨ ਦੀ ਸਮੱਸਿਆ ਹੁੰਦੀ ਹੈ, ਵਿਭਾਗ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।"

ਇਹ ਵੀ ਪੜ੍ਹੋ: Himachal Pradesh 'ਚ ਕਈ ਥਾਵਾਂ 'ਤੇ ਫਟੇ ਬੱਦਲ, Punjab ਦੇ ਇਨ੍ਹਾਂ ਜ਼ਿਲ੍ਹਿਆਂ 'ਚ High Alert, ਭਾਰੀ ਮੀਂਹ ਨਾਲ ਬਿਜਲੀ ਡਿੱਗਣ ਦੇ ਆਸਾਰ

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਝਾਰਖੰਡ, ਉੱਤਰੀ ਛੱਤੀਸਗੜ੍ਹ ਅਤੇ ਉੱਤਰ-ਪੂਰਬੀ ਮੱਧ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਸਿੱਕਮ, ਅਸਾਮ, ਪੱਛਮੀ ਬੰਗਾਲ, ਪੂਰਬੀ ਮੱਧ ਪ੍ਰਦੇਸ਼, ਵਿਦਰਭ, ਉੱਤਰੀ ਤੇਲੰਗਾਨਾ, ਦੱਖਣ ਅਤੇ ਪੱਛਮੀ ਰਾਜਸਥਾਨ, ਪੂਰਬੀ ਗੁਜਰਾਤ, ਕੋਂਕਣ, ਗੋਆ, ਤੱਟਵਰਤੀ ਕਰਨਾਟਕ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਉੱਤਰ-ਪੂਰਬੀ ਭਾਰਤ, ਬਿਹਾਰ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਉੱਤਰੀ ਰਾਜਸਥਾਨ, ਪੰਜਾਬ ਦੇ ਕੁਝ ਹਿੱਸਿਆਂ, ਹਰਿਆਣਾ, ਮਰਾਠਵਾੜਾ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲੱਦਾਖ, ਪੰਜਾਬ ਦੇ ਪੱਛਮੀ ਹਿੱਸਿਆਂ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Weather Today: Warning of heavy rain in North India including Punjab, Chandigarh, Haryana till August 5, Landslide danger in hilly states

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters