1. Home
  2. ਮੌਸਮ

Weather Today: 21 ਜੂਨ ਤੱਕ ਮੌਸਮ ਖੁਸ਼ਕ, ਇਸ ਦਿਨ ਤੋਂ Pre-Monsoon ਦੀ ਐਂਟਰੀ

ਮੌਸਮ ਵਿਭਾਗ ਮੁਤਾਬਕ 19 ਜੂਨ ਨੂੰ ਪੰਜਾਬ-ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 21 ਜੂਨ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਇਸ ਦਿਨ ਤੋਂ ਪ੍ਰੀ-ਮੌਨਸੂਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।

Gurpreet Kaur Virk
Gurpreet Kaur Virk
ਪੰਜਾਬ 'ਚ ਇਸ ਦਿਨ ਤੋਂ ਪ੍ਰੀ-ਮੌਨਸੂਨ ਦੀ ਐਂਟਰੀ

ਪੰਜਾਬ 'ਚ ਇਸ ਦਿਨ ਤੋਂ ਪ੍ਰੀ-ਮੌਨਸੂਨ ਦੀ ਐਂਟਰੀ

Weather Forecast: ਮੌਸਮ ਵਿਭਾਗ ਦੀ ਮੰਨੀਏ ਤਾਂ ਬਿਪਰਜੋਏ ਤੂਫਾਨ ਹੁਣ ਕਮਜ਼ੋਰ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਇਸ ਦਾ ਅਸਰ ਹਰਿਆਣਾ ਅਤੇ ਪੰਜਾਬ ਵਿੱਚ ਘੱਟ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ-ਪੰਜਾਬ ਵਿੱਚ ਅੱਜ ਯਾਨੀ 19 ਜੂਨ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 21 ਜੂਨ ਤੱਕ ਮੌਸਮ ਖੁਸ਼ਕ ਅਤੇ 25 ਜੂਨ ਤੋਂ ਪ੍ਰੀ-ਮੌਨਸੂਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

ਪੰਜਾਬ ਦਾ ਮੌਸਮ: Met Centre Chandigarh

● ਪੰਜਾਬ ਵਿੱਚ ਅੱਜ ਯਾਨੀ 19 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

● ਇਸ ਤੋਂ ਬਾਅਦ ਪੰਜਾਬ ਵਿੱਚ 21 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

● ਸੂਬੇ ਵਿੱਚ ਅਗਲੇ 05 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : Weather Today: ਹਰਿਆਣਾ-ਪੰਜਾਬ ਪਹੁੰਚਣ ਵਾਲਾ ਹੈ ਬਿਪਰਜੋਏ ਤੂਫਾਨ, 20 ਜੂਨ ਤੱਕ ALERT

ਹਰਿਆਣਾ ਦਾ ਮੌਸਮ: Met Centre Chandigarh

● ਹਰਿਆਣਾ ਵਿੱਚ ਅਗਲੇ 24 ਘੰਟਿਆਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਸੂਬੇ ਵਿੱਚ 19 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਨਾਲ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ।

● ਇਸ ਤੋਂ ਬਾਅਦ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

● ਸੂਬੇ ਵਿੱਚ ਅਗਲੇ 05 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : Weather Today: ਹੋ ਜਾਓ ਤਿਆਰ, ਆਉਂਦੇ 5 ਦਿਨ ਭਾਰੀ ਮੀਂਹ ਪੈਣ ਦੇ ਆਸਾਰ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਦੱਖਣੀ, ਮੱਧ ਅਤੇ ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਉੱਤਰ-ਪੂਰਬੀ ਭਾਰਤ, ਸਿੱਕਮ, ਕੇਰਲ ਦੇ ਕੁਝ ਹਿੱਸਿਆਂ, ਰਾਇਲਸੀਮਾ, ਤਾਮਿਲਨਾਡੂ, ਲਕਸ਼ਦੀਪ ਅਤੇ ਦੱਖਣੀ ਕਰਨਾਟਕ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ, ਦੱਖਣੀ ਛੱਤੀਸਗੜ੍ਹ, ਉੜੀਸਾ ਦੇ ਕੁਝ ਹਿੱਸਿਆਂ, ਪੂਰਬੀ ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਹਰਿਆਣਾ ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ, ਹਨੇਰੀ ਅਤੇ ਧੂੜ ਭਰੀ ਹਨੇਰੀ ਆ ਸਕਦੀ ਹੈ।

● ਪੱਛਮੀ ਹਿਮਾਲਿਆ ਅਤੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ।

● ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਅਤੇ ਵਿਦਰਭ ਵਿੱਚ ਹੀਟ ਵੇਵ ਦੇ ਹਾਲਾਤ ਸੰਭਵ ਹਨ। ਗੰਗਾ ਦੇ ਪੱਛਮੀ ਬੰਗਾਲ ਵਿੱਚ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Weather dry till June 21, entry of pre-monsoon from this day

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters