1. Home
  2. ਮੌਸਮ

Weather Update: ਦਿੱਲੀ 'ਚ ਅੱਜ ਬੱਦਲਵਾਈ! ਜਾਣੋ ਹੋਰ ਸੂਬਿਆਂ ਦੇ ਮੌਸਮ ਦਾ ਹਾਲ!

ਦਿੱਲੀ ਦੇ ਲੋਕਾਂ ਨੂੰ ਅੱਜ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਦਰਅਸਲ, ਮੌਸਮ ਵਿਭਾਗ ਨੇ ਅੱਜ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

Gurpreet Kaur Virk
Gurpreet Kaur Virk
ਉੱਤਰ ਭਾਰਤ ਨੂੰ ਮੀਂਹ ਦੀ ਉਡੀਕ

ਉੱਤਰ ਭਾਰਤ ਨੂੰ ਮੀਂਹ ਦੀ ਉਡੀਕ

Weather Today: ਗੁਜਰਾਤ, ਮਹਾਰਾਸ਼ਟਰ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਦਿੱਲੀ ਵਾਸੀ ਬਾਰਿਸ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮੌਸਮ ਵਿਭਾਗ ਮੁਤਾਬਕ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਅੱਜ ਰਾਤ ਤੋਂ ਮੀਂਹ ਪੈਣਾ ਸ਼ੁਰੂ ਹੋ ਜਾਵੇਗਾ। ਜਿਸਦੇ ਚਲਦਿਆਂ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ, ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

Punjab Weather: ਪੰਜਾਬ 'ਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਸ਼ਨੀਵਾਰ ਨੂੰ ਸੂਬੇ ਦੇ ਕਈ ਜਿਲ੍ਹਿਆਂ 'ਚ ਭਾਰੀ ਮੀਂਹ ਪਿਆ ਅਤੇ ਐਤਵਾਰ ਨੂੰ ਵੀ ਕਈ ਥਾਂਵਾਂ 'ਤੇ ਮਾਨਸੂਨ ਦੀ ਬਾਰਿਸ਼ ਹੋਈ। ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਅਤੇ ਲੋਕਾਂ ਨੂੰ ਗਰਮੀ ਤੋਂ ਕਾਫੀ ਹੱਦ ਤੱਕ ਰਾਹਤ ਮਿਲੀ। ਮੌਸਮ ਵਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਕਈ ਜਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

Delhi-NCR Weather: ਦਿੱਲੀ-ਐੱਨਸੀਆਰ 'ਚ ਗਰਮੀ ਦਾ ਕਹਿਰ ਜਾਰੀ ਹੈ। ਇਸ ਦੌਰਾਨ, ਪਿਛਲੇ ਕਈ ਦਿਨਾਂ ਤੋਂ, ਭਾਰਤੀ ਮੌਸਮ ਵਿਭਾਗ (IMD) ਦੀ ਦਿੱਲੀ-ਐਨਸੀਆਰ ਵਿੱਚ ਬਾਰਿਸ਼ ਬਾਰੇ ਭਵਿੱਖਬਾਣੀ ਲਗਾਤਾਰ ਅਸਫਲ ਹੋ ਰਹੀ ਹੈ। ਇਸ ਦੇ ਬਾਵਜੂਦ ਮੌਸਮ ਵਿਭਾਗ ਨੇ ਸੋਮਵਾਰ ਨੂੰ ਇਕ ਵਾਰ ਫਿਰ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਜਤਾਈ ਹੈ।

Himachal Pradesh Weather: ਹਿਮਾਚਲ ਪ੍ਰਦੇਸ਼ 'ਚ ਮੀਂਹ ਦਾ ਦੌਰ ਜਾਰੀ ਹੈ, ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁੱਲੂ 'ਚ ਦੇਰ ਰਾਤ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਵੀ ਭਾਰੀ ਮੀਂਹ ਪੈਣ ਕਾਰਨ ਯੈਲੋ ਅਲਰਟ ਜਾਰੀ ਕੀਤਾ ਹੈ।

Uttarakhand Weather: ਉੱਤਰਾਖੰਡ 'ਚ ਪਿਛਲੇ 48 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਤੇਜ਼ੀ ਨਾਲ ਵਿਗੜਦੇ ਜਾ ਰਹੇ ਹਨ। ਭਾਰੀ ਮੀਂਹ ਅਤੇ ਨਦੀਆਂ ਦੇ ਓਵਰਫਲੋ ਹੋਣ ਕਾਰਨ ਪਿੰਡਾਂ ਤੋਂ ਸ਼ਹਿਰਾਂ ਤੱਕ ਹੜ੍ਹ ਵਰਗੇ ਹਾਲਾਤ ਬਣ ਰਹੇ ਹਨ। ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਨਾਲ ਕਈ ਸੜਕਾਂ ਬੰਦ ਹੋ ਗਈਆਂ ਹਨ।

Uttar Pradesh Weather: ਗਰਮੀ ਤੋਂ ਪਰੇਸ਼ਾਨ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ 12 ਜੁਲਾਈ ਤੋਂ ਬਾਅਦ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਤੋਂ ਬਾਅਦ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 12 ਜੁਲਾਈ ਦੇ ਨੇੜੇ ਮਾਨਸੂਨ ਟ੍ਰੌਫ ਦੇ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਮੀਂਹ ਦੇ ਆਸਾਰ ਬਣ ਸਕਦੇ ਹਨ।

Bihar Weather: ਬਿਹਾਰ 'ਚ ਮਾਨਸੂਨ ਕਮਜ਼ੋਰ ਪੈ ਗਿਆ ਹੈ। ਇਸ ਕਾਰਨ ਨਾ ਤਾਂ ਬਾਰਿਸ਼ ਹੋ ਰਹੀ ਹੈ ਅਤੇ ਨਾ ਹੀ ਕਿਸਾਨ ਖੇਤੀ ਕਰਨ ਦੇ ਸਮਰੱਥ ਹਨ। ਮੌਸਮ ਵਿਗਿਆਨ ਕੇਂਦਰ ਪਟਨਾ ਦੇ ਅਨੁਸਾਰ ਹੁਣ ਇੱਕ ਹਫ਼ਤੇ ਤੱਕ ਇਹੀ ਸਥਿਤੀ ਬਣੀ ਰਹੇਗੀ। ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਦੂਜੇ ਪਾਸੇ ਲੋਕ ਗਰਮੀ ਤੋਂ ਪਰੇਸ਼ਾਨ ਹੋ ਰਹੇ ਹਨ।

Gujarat & Maharashtra Weather: ਗੁਜਰਾਤ ਅਤੇ ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਇਨ੍ਹਾਂ ਦੋਵਾਂ ਸੂਬਿਆਂ ਦੇ ਕਈ ਜ਼ਿਲ੍ਹੇ ਹੜ੍ਹ ਦੀ ਲਪੇਟ 'ਚ ਆ ਗਏ ਹਨ। ਮੌਸਮ ਵਿਭਾਗ ਮੁਤਾਬਕ ਭਾਰੀ ਬਰਸਾਤ ਦਾ ਇਹ ਦੌਰ ਫਿਲਹਾਲ ਰੁਕਣ ਵਾਲਾ ਨਹੀਂ ਹੈ।

ਇਹ ਵੀ ਪੜ੍ਹੋ : Weather Today: ਕਸ਼ਮੀਰ 'ਚ ਫਟਿਆ ਬੱਦਲ! ਦਿੱਲੀ 'ਚ ਹੁੰਮਸ ਭਰੀ ਗਰਮੀ! ਲੋਕ ਹਾਲੋ-ਬੇਹਾਲ!

Rajasthan Weather: ਮੌਸਮ ਵਿਭਾਗ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਪੱਛਮੀ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ 11 ਜੁਲਾਈ ਅਤੇ ਪੂਰਬੀ ਰਾਜਸਥਾਨ ਵਿੱਚ 11 ਤੋਂ 13 ਜੁਲਾਈ ਦਰਮਿਆਨ ਮੀਂਹ ਪੈ ਸਕਦਾ ਹੈ। ਜੈਪੁਰ ਵਿੱਚ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਘੱਟੋ-ਘੱਟ ਤਾਪਮਾਨ 26 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਹੋ ਸਕਦਾ ਹੈ। ਇਸ ਦੇ ਨਾਲ ਹੀ ਜੈਪੁਰ 'ਚ ਗਰਜ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

IMD Alert: ਭਾਰਤੀ ਮੌਸਮ ਵਿਭਾਗ (IMD) ਨੇ ਗੁਜਰਾਤ, ਮਹਾਰਾਸ਼ਟਰ, ਗੋਆ, ਛੱਤੀਸਗੜ੍ਹ, ਤੇਲੰਗਾਨਾ, ਤੱਟਵਰਤੀ ਕਰਨਾਟਕ ਅਤੇ ਤੱਟੀ ਆਂਧਰਾ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਪੰਜਾਬ, ਹਰਿਆਣਾ, ਰਾਜਸਥਾਨ ਦੇ ਕੁਝ ਹੋਰ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਰਹਿਣਗੇ।

Summary in English: Weather Update: Cloudy in Delhi today! Find out the weather in other states!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News