1. Home
  2. ਮੌਸਮ

Weather Update: ਦਿੱਲੀ 'ਚ ਮੁੜ ਹੁੰਮਸ ਭਰੀ ਗਰਮੀ, ਯੂਪੀ-ਬਿਹਾਰ 'ਚ ਮੀਂਹ ਦੇ ਆਸਾਰ

ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮਾਨਸੂਨ ਦੀਆਂ ਗਤੀਵਿਧੀਆਂ ਜਾਰੀ ਹਨ। ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Gurpreet Kaur Virk
Gurpreet Kaur Virk
ਮਾਨਸੂਨ ਦੀਆਂ ਗਤੀਵਿਧੀਆਂ

ਮਾਨਸੂਨ ਦੀਆਂ ਗਤੀਵਿਧੀਆਂ

Monsoon Alert: ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮਾਨਸੂਨ ਦੀਆਂ ਗਤੀਵਿਧੀਆਂ ਜਾਰੀ ਹਨ। ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਅਗਲੇ 5 ਦਿਨਾਂ ਤੱਕ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Punjab Weather: ਪੰਜਾਬ 'ਚ ਸ਼ਨੀਵਾਰ ਨੂੰ ਕਈ ਜਿਲ੍ਹਿਆਂ 'ਚ ਮੀਂਹ ਪਿਆ, ਜਿਸਦੇ ਚਲਦਿਆਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਮੁਤਾਬਕ ਮੀਂਹ ਦਾ ਇਹ ਸਿਲਸਿਲਾ ਸੋਮਵਾਰ ਤੱਕ ਜਾਰੀ ਰਹੇਗਾ।

Haryana Weather: ਹਰਿਆਣਾ 'ਚ ਵੀ ਪੰਜਾਬ ਵਾਂਗ ਚੰਗਾ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ 1 ਜੂਨ ਤੋਂ 22 ਜੁਲਾਈ ਦਰਮਿਆਨ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ।

Delhi-NCR Weather: ਦਿੱਲੀ ਐਨਸੀਆਰ 'ਚ ਪਿਛਲੇ ਕੁਝ ਦਿਨਾਂ ਤੋਂ ਵਧੀਆ ਮੀਂਹ ਪੈ ਰਿਹਾ ਸੀ। ਪਰ ਮੌਸਮ ਵਿਭਾਗ ਮੁਤਾਬਕ ਐਤਵਾਰ ਯਾਨੀ ਅੱਜ ਤੋਂ ਮੀਂਹ ਦਾ ਸਿਲਸਿਲਾ ਘੱਟ ਜਾਵੇਗਾ ਅਤੇ 28 ਜੁਲਾਈ ਤੋਂ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ।

UP Weather: ਉੱਤਰ ਪ੍ਰਦੇਸ਼ 'ਚ ਬੱਦਲਵਾਈ ਦਾ ਦੌਰ ਜਾਰੀ ਹੈ। ਇੱਥੇ ਕੁਝ ਹਿੱਸਿਆਂ ਵਿੱਚ ਹੋ ਰਹੀ ਬਾਰਿਸ਼ ਕਾਰਣ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕਈ ਦਿਨਾਂ ਤੱਕ ਮੌਸਮ ਅਜਿਹਾ ਹੀ ਬਣਿਆ ਰਹੇਗਾ।

Bihar Weather: ਬਿਹਾਰ ਦੇ ਕਈ ਜ਼ਿਲਿਆਂ 'ਚ ਅੱਜ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿਸਿਆਂ 'ਚ ਬਿਜਲੀ ਚਮਕਣ ਦੇ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ।

Uttarakhand Weather: ਉਤਰਾਖੰਡ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਵੀ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ, ਨਾਲ ਹੀ ਲੋਕਾਂ ਨੂੰ ਚੌਕਸ ਰਹਿਣ ਦੀਆਂ ਹਿਦਾਇਤਾਂ ਦਿਤੀਆਂ ਹਨ।

Gujarat & Maharashtra Weather: ਭਾਰੀ ਮੀਂਹ ਨੇ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਹੜ੍ਹ ਕਾਰਣ ਜਿੱਥੇ ਗੁਜਰਾਤ 'ਚ 100 ਤੋਂ ਵੱਧ ਲੋਕਾਂ ਦੀ ਮੌਤ ਦੀ ਖ਼ਬਰ ਹੈ, ਉੱਥੇ ਹੀ ਮਹਾਰਾਸ਼ਟਰ 'ਚ ਇਹ ਗਿਣਤੀ 100 ਤੋਂ ਪਾਰ ਹੈ।

ਇਹ ਵੀ ਪੜ੍ਹੋ : Monsoon Alert: ਦਿੱਲੀ 'ਚ ਮੀਂਹ ਦੀ ਸੰਭਾਵਨਾ, ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ

IMD Alert: ਮੌਸਮ ਵਿਭਾਗ ਨੇ ਅੱਜ ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਉੜੀਸਾ ਅਤੇ ਅੰਡੇਮਾਨ-ਨਿਕੋਬਾਰ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Summary in English: Weather Update: Hot weather again in Delhi, chances of rain in UP-Bihar

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters