1. Home
  2. ਮੌਸਮ

Weather Update: ਮਾਨਸੂਨ ਦੀ ਉਡੀਕ 'ਚ ਉੱਤਰ ਭਾਰਤ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ!

ਮੌਸਮ ਵਿਭਾਗ ਮੁਤਾਬਕ ਅੱਜ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ 27 ਜੂਨ ਨੂੰ ਰਾਜਧਾਨੀ ਦਿੱਲੀ ਵਿੱਚ ਮਾਨਸੂਨ ਪਹੁੰਚਣ ਦੀ ਉਮੀਦ ਜਤਾਈ ਹੈ।

Gurpreet Kaur Virk
Gurpreet Kaur Virk
ਉੱਤਰ ਭਾਰਤ 'ਚ ਇਸ ਦਿਨ ਦੇ ਰਿਹਾ ਹੈ ਮਾਨਸੂਨ ਦਸਤਕ

ਉੱਤਰ ਭਾਰਤ 'ਚ ਇਸ ਦਿਨ ਦੇ ਰਿਹਾ ਹੈ ਮਾਨਸੂਨ ਦਸਤਕ

Monsoon Alert: ਅੱਜ 25 ਜੂਨ ਨੂੰ ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੱਛਮੀ ਬੰਗਾਲ, ਸਿੱਕਮ, ਮੇਘਾਲਿਆ ਆਦਿ ਸੂਬਿਆਂ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਦੱਖਣੀ ਭਾਰਤ ਦੇ ਕੁਝ ਸੂਬਿਆਂ ਜਿਵੇਂ ਕੇਰਲ, ਕਰਨਾਟਕ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਲੋਕ ਮਾਨਸੂਨ ਦਾ ਇੰਤਜ਼ਾਰ ਕਰ ਰਹੇ ਹਨ।

Punjab Updated Weather: ਪੰਜਾਬ ਵਿੱਚ ਇਨ੍ਹੀਂ ਦਿਨੀਂ ਮੌਸਮ ਖੁਸ਼ਕ ਬਣਿਆ ਹੋਇਆ ਹੈ। ਇਸ ਕਾਰਨ ਤਾਪਮਾਨ ਚੜ੍ਹਨਾ ਸ਼ੁਰੂ ਹੋ ਗਿਆ ਹੈ ਅਤੇ ਗਰਮੀ ਦਾ ਪ੍ਰਕੋਪ ਵੀ ਵਧ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਮੌਸਮ ਦਾ ਪੈਟਰਨ ਅਜਿਹਾ ਹੀ ਰਹੇਗਾ। ਮੌਸਮ ਵਿਭਾਗ ਨੇ ਪੰਜਾਬ ਵਿੱਚ 30 ਜੂਨ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕਰਦਿਆਂ ਅਲਰਟ ਜਾਰੀ ਕੀਤਾ ਹੈ।

Delhi-NCR Updated Weather: ਦਿੱਲੀ-ਐਨਸੀਆਰ ਵਿੱਚ ਨਮੀ ਅਤੇ ਗਰਮੀ ਦਾ ਕਹਿਰ ਜਾਰੀ ਹੈ। ਇਸ ਕੜੀ 'ਚ ਸ਼ੁੱਕਰਵਾਰ ਨੂੰ ਵੀ ਤੇਜ਼ ਧੁੱਪ ਕਾਰਨ ਲੋਕਾਂ ਦਾ ਬੁਰਾ ਹਾਲ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਦੋ ਦਿਨਾਂ ਤੱਕ ਰਾਹਤ ਦੀ ਲੋਈ ਉਮੀਦ ਨਹੀਂ ਹੈ। ਹਾਲਾਂਕਿ, 27 ਜੂਨ ਤੋਂ ਬਦਲਦੇ ਮੌਸਮ ਦੇ ਕਾਰਨ ਪਾਰਾ ਹੇਠਾਂ ਆਉਣਾ ਸ਼ੁਰੂ ਹੋ ਜਾਵੇਗਾ, ਜਿਸ ਕਾਰਨ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।

Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ 26 ਜੂਨ ਤੱਕ ਮੌਸਮ ਸਾਫ਼ ਰਹੇਗਾ। 27 ਅਤੇ 28 ਜੂਨ ਨੂੰ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸੂਬੇ ਭਰ 'ਚ ਮੌਸਮ ਸਾਫ ਰਿਹਾ। ਤੇਜ਼ ਧੁੱਪ ਕਾਰਨ ਤਾਪਮਾਨ ਵਧ ਗਿਆ ਅਤੇ ਸੂਬੇ ਵਿੱਚ ਮੌਸਮ ਇੱਕ ਵਾਰ ਫਿਰ ਗਰਮ ਹੋ ਗਿਆ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਸੂਬੇ ਵਿੱਚ 28 ਜੂਨ ਤੋਂ ਬਾਅਦ ਹੀ ਮਾਨਸੂਨ ਦੇ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਹੈ।

Uttar Pradesh Updated Weather: ਉੱਤਰ ਪ੍ਰਦੇਸ਼ 'ਚ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਇੱਕ ਵਾਰ ਫਿਰ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਇਸ ਸਮੇਂ ਪੂਰਬੀ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਹੋਰ ਹਿੱਸਿਆਂ 'ਚ ਕੁਝ ਥਾਵਾਂ 'ਤੇ ਹਲਕੇ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਮੁਤਾਬਕ ਯੂਪੀ ਦੇ ਵੱਖ-ਵੱਖ ਹਿੱਸਿਆਂ 'ਚ ਬਾਰਿਸ਼ ਦਾ ਸਿਲਸਿਲਾ 30 ਜੂਨ ਤੱਕ ਜਾਰੀ ਰਹਿਣ ਵਾਲਾ ਹੈ। ਇਸ ਦੌਰਾਨ ਪੂਰਬੀ ਯੂਪੀ ਦੇ 25 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Uttarakhand Updated Weather: ਉੱਤਰਾਖੰਡ ਦਾ ਮੌਸਮ ਐਤਵਾਰ ਨੂੰ ਕਰਵਟ ਲੈ ਸਕਦਾ ਹੈ। ਦਰਅਸਲ, ਮੌਸਮ ਵਿਭਾਗ ਨੇ ਉੱਤਰਾਖੰਡ ਵਿੱਚ 26, 27, 28 ਜੂਨ ਨੂੰ ਮੀਂਹ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਬਦਲਾਅ ਨੂੰ ਸੂਬੇ 'ਚ ਮਾਨਸੂਨ ਦੇ ਸ਼ੁਰੂ ਹੋਣ ਦਾ ਮਜ਼ਬੂਤ ​​ਸੰਕੇਤ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  Weather Alert: ਮਾਨਸੂਨ ਤੋਂ ਪਹਿਲਾਂ ਗਰਮੀ ਦਾ ਟਾਰਚਰ! ਅੱਜ ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼!

Rajasthan Updated Weather: ਰਾਜਸਥਾਨ 'ਚ ਇੱਕ ਵਾਰ ਫਿਰ ਤੋਂ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਸਾਫ਼ ਮੌਸਮ ਅਤੇ ਤੇਜ਼ ਧੁੱਪ ਕਾਰਨ 18 ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ। ਮੌਸਮ ਵਿਗਿਆਨ ਕੇਂਦਰ ਜੈਪੁਰ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਮੌਸਮ ਅਜਿਹਾ ਹੀ ਰਹੇਗਾ। 27 ਜੂਨ ਤੋਂ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

IMD Alert: ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਬਾਰਿਸ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ 27 ਜੂਨ ਤੋਂ ਦਿੱਲੀ, ਯੂਪੀ ਅਤੇ ਉੱਤਰਾਖੰਡ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੋਂਕਣ, ਗੋਆ ਅਤੇ ਤੱਟਵਰਤੀ ਕਰਨਾਟਕ ਵਿੱਚ ਅੱਜ ਮੀਂਹ ਜਾਰੀ ਰਹੇਗਾ। ਮੱਧ ਮਹਾਰਾਸ਼ਟਰ ਅਤੇ ਦੱਖਣੀ ਗੁਜਰਾਤ ਵਿੱਚ ਵੀ ਅੱਜ ਮੀਂਹ ਪੈ ਸਕਦਾ ਹੈ।

Summary in English: Weather Update: North India awaits monsoon! Heavy rains in these states!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters