
ਮੌਸਮ ਵਿੱਚ ਫਿਰ ਬਦਲਾਅ ਦੇ ਆਸਾਰ
Weather Forecast: ਹਾਲ ਹੀ ਵਿੱਚ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ, ਕਈ ਸੂਬਿਆਂ ਵਿੱਚ ਮੀਂਹ ਪਿਆ ਅਤੇ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਅਤੇ ਮੌਸਮ ਸੁਹਾਵਣਾ ਹੋ ਗਿਆ, ਪਰ ਹੁਣ ਉੱਤਰੀ ਭਾਰਤ ਵਿੱਚ ਗਰਮੀਆਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਹੁਣ, ਮੌਸਮ ਵਿੱਚ ਯੂ-ਟਰਨ ਦੀ ਕੋਈ ਸੰਭਾਵਨਾ ਨਹੀਂ ਜਾਪਦੀ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਬੁੱਧਵਾਰ ਤੋਂ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਦੇਸ਼ ਦੇ 9 ਸੂਬਿਆਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ।
ਹਿਮਾਚਲ ਪ੍ਰਦੇਸ਼ ਦਾ ਮੌਸਮ
ਮੰਗਲਵਾਰ ਨੂੰ ਪੂਰੇ ਰਾਜ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਜਦੋਂਕਿ, ਬੁੱਧਵਾਰ ਨੂੰ ਉੱਚੇ ਪਹਾੜੀ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਹੋਰ ਥਾਵਾਂ 'ਤੇ ਮੌਸਮ ਸਾਫ਼ ਰਹੇਗਾ। ਜਾਣਕਾਰੀ ਮੁਤਾਬਕ ਸੋਮਵਾਰ ਨੂੰ ਰੋਹਤਾਂਗ ਅਤੇ ਪਾਂਗੀ ਸਮੇਤ ਰਾਜ ਦੀਆਂ ਉੱਚੀਆਂ ਚੋਟੀਆਂ 'ਤੇ ਬਰਫ਼ਬਾਰੀ ਹੋਈ। ਰਾਜਧਾਨੀ ਸ਼ਿਮਲਾ ਵਿੱਚ ਹਲਕੇ ਬੱਦਲ ਛਾਏ ਰਹੇ ਅਤੇ ਧੁੱਪ ਨਿਕਲੀ। ਸੂਬੇ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਰਿਹਾ। ਮੰਗਲਵਾਰ ਨੂੰ ਪੂਰੇ ਰਾਜ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਉੱਚੇ ਪਹਾੜੀ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ, ਜਦੋਂਕਿ ਹੋਰ ਥਾਵਾਂ 'ਤੇ ਮੌਸਮ ਸਾਫ਼ ਰਹਿਣ ਦਾ ਅਨੁਮਾਨ ਜਤਾਇਆ ਹੈ।
ਪੰਜਾਬ ਦਾ ਮੌਸਮ
ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀ ਅਪਡੇਟ ਆਈ ਹੈ। ਦਰਅਸਲ, ਮੌਸਮ ਵਿਭਾਗ ਨੇ ਸੂਬੇ ਵਿੱਚ ਵਧਦੀ ਗਰਮੀ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਸੂਬੇ ਦੇ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਵਿੱਚ ਬਠਿੰਡਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਤਾਪਮਾਨ 29.3 ਡਿਗਰੀ ਦਰਜ ਕੀਤਾ ਗਿਆ। ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਅਜਿਹੀ ਸਥਿਤੀ ਵਿੱਚ ਗਰਮੀ ਹੋਰ ਵਧੇਗੀ। ਹਾਲਾਂਕਿ, ਰਾਤ ਦੇ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਦੇਖਿਆ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਤਾਪਮਾਨ 5 ਡਿਗਰੀ ਤੱਕ ਵਧ ਸਕਦਾ ਹੈ।
ਇਹ ਵੀ ਪੜ੍ਹੋ: Delhi-UP ਵਿੱਚ ਮੀਂਹ ਕਾਰਨ ਮੌਸਮ ਸੁਹਾਵਣਾ, Punjab ਵਿੱਚ ਮੌਸਮ ਖੁਸ਼ਕ, ਮੌਸਮ ਵਿਭਾਗ ਵੱਲੋਂ 22 ਤਰੀਕ ਤੱਕ ਚੇਤਾਵਨੀ ਜਾਰੀ
ਕਈ ਸੂਬਿਆਂ ਵਿੱਚ ਹੀਟਵੇਵ
ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ 18 ਮਾਰਚ ਨੂੰ ਓਡੀਸ਼ਾ ਵਿੱਚ ਹੀਟਵੇਵ ਦੀ ਗੰਭੀਰ ਸਥਿਤੀ ਬਣ ਸਕਦੀ ਹੈ। ਵਿਦਰਭ, ਝਾਰਖੰਡ, ਗੰਗਾ ਪੱਛਮੀ ਬੰਗਾਲ, ਉੱਤਰੀ ਤੇਲੰਗਾਨਾ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਵੀ ਹੀਟਵੇਵ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਲਈ ਅੱਜ ਤੱਟਵਰਤੀ ਗੁਜਰਾਤ ਅਤੇ ਉੱਤਰੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹਿਣ ਦੀ ਸੰਭਾਵਨਾ ਹੈ।
Summary in English: Weather Update: rain and snowfall are expected, Weather Today, Weather Change, Weather Forecast, Heatwave, IMD Alert