1. Home
  2. ਮੌਸਮ

PUNJAB 'ਚ 4 ਅਪ੍ਰੈਲ ਤੱਕ YELLOW ALERT, 6 ਅਪ੍ਰੈਲ ਤੋਂ ਮੌਸਮ 'ਚ ਬਦਲਾਅ ਦੀ ਉਮੀਦ

ਮੌਸਮ ਵਿਭਾਗ ਮੁਤਾਬਕ 1 ਤੋਂ 4 ਅਪ੍ਰੈਲ ਤੱਕ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 6 ਅਪ੍ਰੈਲ ਤੋਂ ਮੌਸਮ 'ਚ ਬਦਲਾਅ ਦੀ ਉਮੀਦ ਜਤਾਈ ਹੈ।

Gurpreet Kaur Virk
Gurpreet Kaur Virk
ਪੰਜਾਬ 'ਚ 6 ਅਪ੍ਰੈਲ ਤੋਂ ਮੌਸਮ 'ਚ ਬਦਲਾਅ

ਪੰਜਾਬ 'ਚ 6 ਅਪ੍ਰੈਲ ਤੋਂ ਮੌਸਮ 'ਚ ਬਦਲਾਅ

Weather Forecast: ਅੱਜ ਅਪ੍ਰੈਲ ਮਹੀਨੇ ਦੀ ਪਹਿਲੀ ਤਰੀਕ ਹੈ ਅਤੇ ਬੇਮੌਸਮੀ ਮੀਂਹ ਦੀ ਮਾਰ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਗੱਲ ਉੱਤਰ ਭਾਰਤ ਦੀ ਕਰੀਏ ਤਾਂ ਦਿੱਲੀ ਦੇ ਕਈ ਇਲਾਕਿਆਂ ਵਿੱਚ ਬੀਤੇ ਦਿਨੀਂ ਭਾਰੀ ਬਾਰਿਸ਼ ਹੋਈ, ਇਸਦੇ ਨਾਲ ਹੀ ਪੰਜਾਬ-ਹਰਿਆਣਾ ਵਰਗੇ ਸੂਬੇ ਵੀ ਬੇਮੌਸਮੀ ਬਰਸਾਤ ਦੀ ਲਪੇਟ ਵਿੱਚ ਆਏ। ਮੀਂਹ ਦੇ ਤਾਜ਼ਾ ਦੌਰ ਕਾਰਨ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਕਣਕ ਦੀ ਵਾਢੀ ਲਗਭਗ ਦੋ ਹਫ਼ਤਿਆਂ ਲਈ ਪੱਛੜ ਗਈ। ਪਹਾੜੀ ਸੂਬੇ ਦੀ ਗੱਲ ਕਰੀਏ ਤਾਂ ਹਿਮਾਚਲ ਪ੍ਰਦੇਸ਼ ਲਈ IMD ਨੇ ਭਾਰੀ ਮੀਂਹ ਅਤੇ ਬਰਫਬਾਰੀ ਦੇ ਚਲਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਆਓ ਜਾਣਦੇ ਹਾਂ ਹੋਰ ਸੂਬਿਆਂ ਦੇ ਮੌਸਮ ਦਾ ਹਾਲ...

ਦਿੱਲੀ-ਐੱਨ.ਸੀ.ਆਰ ਦਾ ਮੌਸਮ

ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਇਸਦੇ ਨਾਲ ਲੱਗਦੇ ਕਈ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਹਲਕੀ ਤੋਂ ਭਾਰੀ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਬੀਤੀ ਸ਼ਾਮ ਵੀ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਦਿੱਲੀ-ਐਨਸੀਆਰ (Delhi-NCR) ਵਿੱਚ ਮੀਂਹ ਕਾਰਨ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਅੱਜ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਪਾਣੀ ਭਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਮੌਸਮ 'ਚ ਅਚਾਨਕ ਆਏ ਬਦਲਾਅ ਕਾਰਨ ਲੋਕ ਤੇਜ਼ੀ ਨਾਲ ਬੀਮਾਰ ਹੋ ਰਹੇ ਹਨ।

ਇਹ ਵੀ ਪੜ੍ਹੋ : PUNJAB "ਚ ALERT, ਅਪ੍ਰੈਲ ਮਹੀਨੇ 'ਚ ਇਸ-ਇਸ ਦਿਨ ਮੀਂਹ ਦਾ ਟਾਰਚਰ

ਪੰਜਾਬ ਦਾ ਮੌਸਮ

ਪੰਜਾਬ 'ਚ ਵੀਰਵਾਰ ਤੋਂ ਸ਼ੁਰੂ ਹੋਈ ਬਾਰਿਸ਼ ਸ਼ੁੱਕਰਵਾਰ ਦੁਪਹਿਰ ਤੱਕ ਜਾਰੀ ਰਹੀ, ਜਿਸਦੇ ਚਲਦਿਆਂ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆਂ। ਦੱਸ ਦੇਈਏ ਕਿ ਅੱਜ ਯਾਨੀ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੀ ਖਰੀਦ ਸੀਜ਼ਨ 'ਤੇ ਵੀ ਮੀਂਹ ਦਾ ਮਾੜਾ ਅਸਰ ਪਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 1 ਤੋਂ 4 ਅਪ੍ਰੈਲ ਤੱਕ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ, ਜਿਸਦੇ ਲਈ ਮੌਸਮ ਵਿਭਾਗ ਨੇ ਸੂਬੇ 'ਚ ਯੈਲੋ ਅਲਰਟ ਜਾਰੀ ਕੀਤਾ ਹੈ। 3 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਹਵਾ, ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਪੰਜਾਬ ਵਿੱਚ 5 ਅਪ੍ਰੈਲ ਤੋਂ ਮੌਸਮ ਸਾਫ਼ ਹੋ ਜਾਵੇਗਾ।

ਹਰਿਆਣਾ ਦਾ ਮੌਸਮ

ਪੰਜਾਬ ਵਾਂਗ ਹਰਿਆਣਾ 'ਚ ਵੀ ਵੀਰਵਾਰ ਸ਼ਾਮ ਤੋਂ ਸ਼ੁਰੂ ਹੋਇਆ ਮੀਂਹ ਸ਼ੁੱਕਰਵਾਰ ਤੱਕ ਜਾਰੀ ਰਿਹਾ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ। ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ਵਿੱਚ 4 ਅਪ੍ਰੈਲ ਤੱਕ ਮੌਸਮ ਅਜਿਹਾ ਹੀ ਬਣਿਆ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Punjab Weather: ਪੰਜਾਬ 'ਚ ਇਸ ਦਿਨ ਤੱਕ ਜਾਰੀ ਰਹੇਗਾ ਮੀਂਹ, ਕਿਸਾਨਾਂ ਦੀਆਂ ਫਸਲਾਂ ਨੂੰ ਵੱਡਾ ਖ਼ਤਰਾ

ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਅਤੇ ਚੇਤਾਵਨੀ

ਮੌਸਮ ਵਿਭਾਗ ਦੁਆਰਾ ਜਾਰੀ ਤਾਜ਼ਾ ਅਪਡੇਟ ਦੇ ਅਨੁਸਾਰ, 03 ਅਪ੍ਰੈਲ ਤੱਕ ਉੱਤਰ ਪੱਛਮੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਖਿੰਡੇ ਹੋਏ ਮੀਂਹ/ਤੂਫਾਨ, ਬਿਜਲੀ ਦੇ ਇੱਕ ਨਵੇਂ ਦੌਰ ਦੀ ਸੰਭਾਵਨਾ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈ ਸਕਦਾ ਹੈ।

ਆਸਾਮ ਅਤੇ ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅੱਜ ਅਤੇ 02 ਅਪ੍ਰੈਲ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਅਸਾਮ ਅਤੇ ਮੇਘਾਲਿਆ ਵਿੱਚ ਗੜ੍ਹੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਮੱਧ, ਦੱਖਣ ਅਤੇ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਗਲੇ 5 ਦਿਨਾਂ ਦੌਰਾਨ ਮੌਸਮ ਵਿੱਚ ਕੋਈ ਖਾਸ ਤਬਦੀਲੀ ਹੋਣ ਦੀ ਸੰਭਾਵਨਾ ਨਹੀਂ ਹੈ।

ਬੇਮੌਸਮੀ ਬਰਸਾਤ ਕਾਰਨ ਬਰਬਾਦ ਹੋਈ ਫ਼ਸਲ

ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਇਸ ਬੇਮੌਸਮੀ ਬਰਸਾਤ ਕਾਰਨ ਦੇਸ਼ ਦੇ ਕਿਸਾਨ ਭਰਾਵਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਨੁਕਸਾਨ ਕਾਰਨ ਇਸ ਵਾਰ ਕਣਕ ਅਤੇ ਸਰ੍ਹੋਂ ਦੀ ਪੈਦਾਵਾਰ ਵਿੱਚ ਕਰੀਬ 20 ਤੋਂ 30 ਫੀਸਦੀ ਦੀ ਕਮੀ ਆ ਸਕਦੀ ਹੈ।

Summary in English: YELLOW ALERT in PUNJAB till April 4, change in weather expected from April 6

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters